by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਦੇ ਕਸਬਾ ਤਲਵੰਡੀ ਸਾਬੋ ਦੇ ਪਿੰਡ ਗਟਵਾਲੀ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ ।ਦੱਸਿਆ ਜਾ ਰਿਹਾ ਨੌਜਵਾਨ ਘਰ ਦੀ ਆਰਥਿਕ ਤੰਗੀ ਨੂੰ ਦੂਰ ਕਰਨ ਲਈ ਵਿਦੇਸ਼ ਜਾਣ ਲਈ Ielts ਕਰ ਰਿਹਾ ਸੀ ਪਰ Ielts ਵਿੱਚੋ ਉਸ ਦੇ ਬੈਂਡ ਕਾਫੀ ਘੱਟ ਹੋਣ ਕਾਰਨ ਉਸ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। 23 ਸਾਲਾਂ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ।