by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 66 ਫੁੱਟ ਰੋਡ 'ਤੇ ਸਥਿਤ ਕਿਊਰੋ ਮਾਲ ਦੀ ਇਮਾਰਤ ਨੇੜੇ ਹਵੇਲੀ ਮਾਲਕ ਵਲੋਂ ਕੀਤੀ ਜਾ ਰਹੀ ਉਸਾਰੀ ਨੂੰ ਨਗਰ ਨਿਗਮ ਦੀ ਟੀਮ ਵਲੋਂ ਮਸ਼ੀਨ ਦਾ ਢਾਹ ਦਿੱਤਾ ਗਿਆ। ਜਦੋ ਨਗਰ ਵਲੋਂ ਹਵੇਲੀ ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਸੀ ਤਾਂ ਹਵੇਲੀ ਦੇ ਪ੍ਰਤੀਨਿਧੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ।
ਇਸ ਦੌਰਾਨ ਨਗਰ ਨਿਗਮ ਦੀ ਟੀਮ 'ਤੇ ਪਥਰਾਅ ਹੋਇਆ ,ਜਿਸ ਕਾਰਨ ਇੱਕ ਮੁਲਾਜ਼ਮ ਗੰਭੀਰ ਜਖ਼ਮੀ ਹੋ ਗਿਆ। ਜਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਪਥਰਾਅ 'ਚ ਮਸ਼ੀਨ ਦੇ ਸ਼ੀਸ਼ੇ ਆਦਿ ਟੁੱਟ ਗਏ। ਭਾਰੀ ਵਿਰੋਧ ਨੂੰ ਦੇਖ ਕੇ ਨਗਰ ਨਿਗਮ ਦੀ ਟੀਮ ਨੂੰ ਵਾਪਸ ਪਰਤਣਾ ਪਿਆ ।