by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਪਿੰਡ ਅਲੋਵਾਲ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਅਰਸ਼ਪ੍ਰੀਤ ਸਿੰਘ 15 ਸਾਲ ਨੌਜਵਾਨ ਦੀ ਮੌਤ ਹੋ ਗਈ । ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ । ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਕੁਝ ਸਮੇ ਤੋਂ ਨਸ਼ੇ ਦਾ ਆਦਿ ਹੋ ਗਿਆ ਸੀ । ਉਹ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਸੀ ਤੇ ਉਸਨੇ ਆਪਣੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦ ਕੇ ਟੀਕਾ ਲਗਾ ਗਿਆ ਤੇ ਉਸ ਦੀ ਹਾਲਤ ਖਰਾਬ ਹੋ ਗਈ । ਜਦੋ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲੈ ਕੇ ਗਏ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।