by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪਤੀ ਵਲੋਂ ਦੋਸਤਾਂ ਨਾਲ ਮਿਲ ਕੇ ਆਪਣੀ ਹੀ ਪਤਨੀ ਨਾਲ ਗੈਂਗਰੇਪ ਕੀਤਾ ਗਿਆ। ਦੱਸਿਆ ਜਾ ਰਿਹਾ ਕੁਝ ਸਮਾਂ ਪਹਿਲਾਂ ਦੋਸ਼ੀ ਦੀ ਪਤਨੀ ਦਾ ਹਾਦਸਾ ਹੋਇਆ ਸੀ, ਜਿਸ ਕਾਰਨ ਉਹ ਆਪਣੇ ਪੇਕੇ ਘਰ ਰਹਿ ਰਹੀ ਸੀ। ਉਸਨੇ ਆਪਣੀ ਪਤਨੀ ਨੂੰ ਬਹਾਨੇ ਨਾਲ ਬਾਹਰ ਬੁਲਾ ਕੇ ਹੋਰ ਦੋਸਤਾਂ ਨਾਲ ਮਿਲ ਕੇ ਉਸ ਨਾਲ ਬਲਾਤਕਾਰ ਕੀਤਾ ਗਿਆ। ਪੀੜਤ ਮਹਿਲਾ ਦੇ ਬਿਆਨਾਂ 'ਤੇ ਪੁਲਿਸ ਨੇ ਪਤੀ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ । ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।