by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੋਆ - ਮੁੰਬਈ ਹਾਈਵੇਅ 'ਤੇ ਸਵੇਰੇ ਦੇ ਸਮੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 9 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਟਰੱਕ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਸਵੇਰੇ 5 ਵਜੇ ਰਾਏਗੜ ਦੇ ਪਿੰਡ ਰਿਪੋਲੀ ਕੋਲ ਵਾਪਰਿਆ ਹੈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰਾਂ ਚਕਨਾਚੂਰ ਹੋ ਗਈ। ਇਸ ਘਟਨਾ ਦੌਰਾਨ ਕਈ ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਲੋਕ ਮੁੰਬਈ ਤੋਂ ਪਿੰਡ ਜਾ ਰਹੇ ਸੀ । ਫਿਲਹਾਲ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।