by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਨੈੱਟਵਰਕ 'ਤੇ ਕਰਵਾਈ ਕਰਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇ ਗੈਂਗਸਟਰਾਂ ਦੀ ਪਛਾਣ ਰਾਜਨ ਭੱਟੀ ਤੇ ਚੀਨਾ ਦੇ ਰੂਪ 'ਚ ਹੋਈ ਹੈ। ਦੋਵੇ ਗੈਂਗਸਟਰ ਨਸ਼ੇ ਦੀ ਸਪਲਾਈ ਦਾ ਕੰਮ ਕਰਦੇ ਹਨ। ਇਹ ਦੋਵੇ ਗੈਂਗਸਟਰ ਅੱਤਵਾਦੀ ਲੰਡਾ ਦੇ ਸਾਥੀ ਦੱਸੇ ਜਾ ਰਹੇ ਹਨ । ਦੱਸਿਆ ਜਾ ਰਿਹਾ ਕਿ ਗੈਂਗਸਟਰ ਰਾਜਨ ਭੱਟੀ ਪੰਜਾਬ 'ਚ ਨਸ਼ਾ ਤੇ ਹਥਿਆਰ ਸਪਲਾਈ ਕਰਦਾ ਹੈ ,ਜੋ ਕਿ ਪੰਜਾਬ ਤੋਂ ਵਿਦੇਸ਼ 'ਚ ਫੈਲੇ ਲੰਡਾ ਹਰੀਕੇ ਦੇ ਨੈੱਟਵਰਕ ਨੂੰ ਚਲਾ ਰਿਹਾ ਸੀ। ਗੈਂਗਸਟਰ ਚੀਨਾ ਡਰੱਗ ਸਪਲਾਈ ਨਾਲ ਜੁੜਿਆ ਹੋਇਆ ਹੈ। ਦੋਵਾਂ ਗੈਂਗਸਟਰਾਂ ਦੇ ਪੰਜਾਬ ਦੇ ਕਈ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਦੋਵੇ ਅੰਮ੍ਰਿਤਸਰ ਦਿਹਾਤੀ ਦੇ ਇੱਕ ਹੋਟਲ 'ਚ ਲੁਕੇ ਹੋਏ ਸੀ। ਪੁਲਿਸ ਨੇ ਸਾਂਝਾ ਅਪ੍ਰੇਸ਼ਨ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।