by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾ ਮੁੱਖੀ ਰਾਮ ਰਹੀਮ ਨੂੰ ਮੁੜ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਦੱਸਿਆ ਜਾ ਰਿਹਾ ਰਾਮ ਰਹੀਮ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਵਿੱਚ 40 ਦਿਨ ਦੀ ਪੈਰੋਲ ਦੀ ਮੰਗ ਕੀਤੀ ਸੀ। ਜਿਸ ਤੇ ਹੁਣ ਮਨਜੂਰੀ ਮਿਲ ਗਈ ਹੈ । ਦੱਸਿਆ ਜਾ ਰਿਹਾ ਰਾਮ ਰਹੀਮ ਨੂੰ ਇਹ ਪੈਰੋਲ 25 ਜਨਵਰੀ ਨੂੰ ਦੇਖਦੇ ਹੋਏ ਦਿੱਤੀ ਹੈ। ਰਾਮ ਰਹੀਮ ਨੇ ਅਰਜ਼ੀ ਵਿੱਚ ਦੂਜੇ ਗੱਦੀਨਸ਼ੀਨ ਸ਼ਸਹ ਮਹਾਰਾਜ ਦੇ ਅਵਤਾਰ ਦਿਵਸ ਮੌਕੇ ਸ਼ਾਮਲ ਹੋਣ ਤੇ ਡੇਰੇ ਵਿੱਚ ਰਹਿਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਈ ਰਾਮ ਰਹੀਮ ਦੀ ਆਖਰੀ ਪੈਰੋਲ ਪਿਛਲੇ ਸਾਲ 25 ਨਵੰਬਰ ਨੂੰ ਖਤਮ ਹੋਈ ਸੀ।