by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਲਵੰਡੀ ਭਾਈ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਆਹ ਸਮਾਗਮ ਤੋਂ ਪਰਤ ਰਹੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਹਾਦਸਾ ਸ਼ੇਰ ਖਾਂ ਦੇ ਬੱਸ ਸਟੈਂਡ ਕੋਲੋਂ ਵਾਪਰਿਆ । ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਜਸ਼ਨਪ੍ਰੀਤ ਸਿੰਘ ਵਿਆਹ ਦੇ ਜਾਗੋ ਸਮਾਗਮ ਤੋਂ ਵਾਪਸ ਘਰ ਆ ਰਿਹਾ ਸੀ। ਇਸ ਦੌਰਾਨ ਜਦੋ ਉਹ ਪਿੰਡ ਸ਼ੇਰ ਖਾਂ ਬੱਸ ਸਟੈਂਡ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਚੰਕ ਬਿਜਲੀ ਦੇ ਖਭੇ ਨਾਲ ਟੱਕਰਾਂ ਗਈ ।ਜਿਸ ਕਾਰਨ ਇਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ।