by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਸ਼ਹਿਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਸਮੇਤ ਪੂਰੇ ਉੱਤਰ ਭਾਰਤ 'ਚ ਇੱਕ ਵਾਰ ਫਿਰ ਮੌਸਮ ਆਪਣਾ ਮਿਜ਼ਾਜ ਬਦਲ ਸਕਦਾ ਹੈ । ਜਦਕਿ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਹੋਣ ਦੇ ਆਸਾਰ ਹਨ ।ਮੌਸਮ ਵਿਭਾਗ ਨੇ ਇੱਕ ਹੋਰ ਪੱਛਮੀ ਗੜਬੜ ਜਲਦੀ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਬਰਫ਼ਬਾਰੀ ਕਾਰਨ 24 ਤੋਂ 26 ਤੱਕ ਉੱਤਰੀ ਪੱਛਮੀ ਭਾਰਤ ਦੇ ਮੈਦਾਨੀ ਇਲਾਕੇ ਕਾਫੀ ਪ੍ਰਭਾਵਿਤ ਹੋ ਸਕਦੇ ਹਨ । ਮੌਸਮ ਵਿਭਾਗ ਅਨੁਸਾਰ ਪੰਜਾਬ, ਦਿੱਲੀ ,ਹਰਿਆਯਾ 'ਚ ਮੀਹ ਪਵੇਗਾ ।ਮੌਸਮ ਵਿਭਾਗ ਨੇ ਕਿਹਾ ਆਉਣ ਵਾਲੇ ਦਿਨਾਂ 'ਚ ਦਿੱਲੀ ਸਮੇਤ ਕਈ ਸੂਬਿਆਂ ਬਾਰਿਸ਼ ਮੁਸੀਬਤ ਬਣ ਸਕਦਾ ਹੈ।