by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਇੱਕ ਮਾਮਲਾ ਸਾਹਮਣੇ ਆ ਰਹੀ ਹੈ , ਜਿੱਥੇ ਟ੍ਰੈਫਿਕ ਪੁਲਿਸ ਵਲੋਂ DC ਚੋਂਕ 'ਚ ਨਾਕਾਬੰਦੀ ਦੌਰਾਨ ਜਦੋ ਇੱਕ ਵਾਹਨ ਚਾਲਕ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਵਾਹਨ ਚਾਲਕ ਨੇ ਤੇਜ਼ ਰਫ਼ਤਾਰ 'ਚ ਵਾਹਨ ਟ੍ਰੈਫਿਕ ਪੁਲਿਸ ਅਧਿਕਾਰੀ 'ਤੇ ਚੜ੍ਹਾ ਦਿੱਤਾ। ਜਿਸ ਕਾਰਨ ASI ਗੰਭੀਰ ਜਖ਼ਮੀ ਹੋ ਗਿਆ।
ਲੋਕਾਂ ਵਲੋਂ ASI ਮਲਕੀਤ ਸਿੰਘ ਨੂੰ ਇਲਾਜ਼ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ । ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ ।