by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਮੈਹਲੀ - ਸ਼ੌਂਗੀ ਬਾਈਪਾਸ ਕੋਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਉੱਥੇ ਹੀ ਇੱਕ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਸੀ ਪਛਾਣ, ਕ੍ਰਿਸ਼ਨ, ਅਮਰ ਤੇ ਰਾਜਵੀਰ ਦੇ ਰੂਪ 'ਚ ਹੋਈ ਹੈ । ਲਖਨ ਦੇ ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਰਾਜਵੀਰ ਲੁਧਿਆਣਾ ਦੇ ਮਾਛੀਵਾੜਾ ਦਾ ਰਹਿਣ ਵਾਲਾ ਸੀ ,ਜਦਕਿ ਬਾਕੀ ਰੋਪੜ ਵਿੱਚ ਭਾਵਲ ਪਿੰਡ ਦੇ ਰਹਿਣ ਵਾਲੇ ਸਨ। ਉਹ ਹਾਦਸਾ ਬੀਤੀ ਰਾਤ ਵਾਪਰਿਆ ਇੱਕ ਟੈਂਪੂ ਕਰੀਬ 700 ਮੀਟਰ ਡੂੰਘੀ ਖੱਡ 'ਚ ਜਾ ਡਿੱਗਿਆ। ਫਿਲਹਾਲ ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਬਰਾਂ ਨੂੰ ਇਸ ਹਾਦਸੇ ਦੀ ਸੂਚਨਾ ਦੇ ਦਿੱਤੀ ਹੈ ।