by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖਨਊ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਬਹੁ -ਮੰਜ਼ਿਲਾ ਇਮਾਰਤ ਡਿੱਗਣ ਨਾਲ 7 ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸ ਦਈਏ ਕਿ ਉਪ ਮੁੱਖ ਮੰਤਰੀ ਬ੍ਰਿਜੇਸ਼ ਨੇ ਦੱਸਿਆ ਕਿ ਇਮਾਰਤ ਡਿੱਗਣ ਦੀ ਘਟਨਾ 'ਚ 7 ਤੋਂ ਵੱਧ ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ।
ਉਨ੍ਹਾਂ ਨੇ ਕਿਹਾ ਇਹ ਹਾਦਸਾ ਸ਼ਾਮ ਦੇ ਸਮੇ ਵਾਪਰਿਆ ਹੈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ। ਫਿਲਹਾਲ ਬਚਾਅ ਮੁਹਿੰਮ ਜਾਰੀ ਹੈ , ਹਾਦਸੇ ਵਾਲੇ ਸਥਾਨ 'ਤੇ ਪੁਲਿਸ ਅਧਿਕਾਰੀ ਤੇ ਫਾਇਰ ਬ੍ਰਿਗੇਡ ਕਰਮਚਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਹਾਦਸੇ ਦਾ ਨੋਟਿਸ ਲੈਂਦੇ ਅਧਿਕਾਰੀਆਂ ਨੂੰ ਜਖ਼ਮੀਆਂ ਦੇ ਇਲਾਜ਼ ਦੇ ਨਿਰਦੇਸ਼ ਦਿੱਤੇ ਹਨ ।