by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖੀਮਪੁਰ ਖੀਰਿ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਦੱਸਿਆ ਜਾ ਰਿਹਾ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ 8 ਹਫਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਪਰ ਜ਼ਮਾਨਤ 'ਤੇ ਸੁਪਰੀਮ ਕੋਰਟ ਦੇ ਕੁਝ ਸ਼ਰਤਾਂ ਵੀ ਰੱਖਿਆ ਹਨ। ਜਿਸ ਅਨੁਸਾਰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਇੱਕ ਹਫਤੇ ਦੇ ਅੰਦਰ UP ਛੱਡਣਾ ਹੋਵੇਗਾ। ਸ਼ਰਤ 'ਚ ਕਿਹਾ ਗਿਆ ਕਿ ਉਹ ਅਦਾਲਤ ਨੂੰ ਆਪਣੇ ਟਿਕਾਣੇ ਬਾਰੇ ਜਾਣਕਾਰੀ ਦਿੰਦਾ ਰਹੇਗਾ। ਅਦਾਲਤ ਨੇ ਕਿਹਾ ਜੇਕਰ ਉਸ ਨੇ ਕਿਸੇ ਵੀ ਗੁਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਹਮੰਤ ਨੂੰ ਰੱਦ ਕਰ ਦਿੱਤਾ ਜਾਵੇਗਾ ।