by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਬਠਿੰਡਾ ਗਣਤੰਤਰ ਦਿਵਸ ਮੌਕੇ 'ਤੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ CM ਮਾਨ ਨੇ ਕਿਹਾ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਆਜ਼ਾਦੀ ਖ਼ਾਤਰ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਅਸੀਂ ਵਿਦੇਸ਼ ਨਹੀ ,ਸਗੋਂ ਦੁਬਾਰਾ ਪੰਜਾਬ ਬਣਾਵਾਂਗੇ । ਉਨ੍ਹਾਂ ਨੇ ਕਿਹਾ ਇਸ ਧਰਤੀ 'ਤੇ ਗਿੱਧਾ ਭੰਗੜਾ ਤੇ ਪੰਜਾਬ ਖੁਸ਼ਹਾਲ ਹੋਵੇਗਾ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫ਼ਤ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ, ਮਜਦੂਰਾਂ ਲਈ ਵੀ ਪੈਕੇਜ ਆ ਰਹੇ ਹਨ । CM ਮਾਨ ਨੇ ਕਿਹਾ ਵਿਦੇਸ਼ ਦੀਆਂ ਕਈ ਕੰਪਨੀਆਂ ਪੰਜਾਬ ਆਉਣਾ ਚਾਹੁੰਦੀਆਂ ਹਨ ਪਰ ਉਨ੍ਹਾਂ ਨੇ ਕਿਹਾ ਕਿ ਸਾਨੂੰ ਹਾਲੇ ਕਿਸੇ ਨੇ ਪੰਜਾਬ ਆਉਣ ਲਈ ਕਿਹਾ ਨਹੀਂ । CM ਮਾਨ ਨੇ ਕਿਹਾ ਕੋਈ ਵੀ ਸਕੀਮ ਜਿਸ ਨਾਲ ਪੰਜਾਬ ਨੂੰ ਨੁਕਸਾਨ ਹੁੰਦਾ ਹੋਵੇ, ਮੈ ਉਸ ਤੇ ਦਸਤਖਤ ਨਹੀ ਕਰਦਾ ਹਾਂ ।