by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਬਾਬਾ ਸਾਹਿਬ ਚੌਂਕ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਨਿਆਰੀ ਦੀ ਦੁਕਾਨ 'ਤੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਦੁਕਾਨਦਾਰਾਂ ਵਲੋਂ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਅੱਗ ਲੱਗਣ ਨਾਲ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਕਿਹਾ ਕਿ ਅੱਗ ਤੇਜ਼ ਹੋਣ ਕਾਰਨ ਇਸ ਨੂੰ ਕਾਬੂ ਕਰਨ 'ਚ ਕਾਫੀ ਸਮਾਂ ਲੱਗ ਗਿਆ ।ਬਾਜ਼ਾਰ ਛੋਟਾ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਪਹੁੰਚਣ 'ਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ।