by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੁਝ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਰਿਆਨਾ ਵਪਾਰੀ ਸੰਜੇ ਨੂੰ ਗੋਲੀ ਮਾਰ ਕੇ ਜਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਕਰਿਆਨਾ ਵਪਾਰੀ ਦੀ ਛਾਤੀ 'ਚ ਗੋਲੀ ਲੱਗੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਖ਼ਮੀ ਕਰਿਆਨਾ ਵਪਾਰੀ ਸੰਜੇ ਕਰਿਆਨੇ ਦੀ ਦੁਕਾਨ ਦੇ ਨਾਲ ਮਨੀ ਐਕਸਚੇਂਜ ਦਾ ਵੀ ਕੰਮ ਕਰਦਾ ਹੈ। ਕਰਿਆਨਾ ਵਪਾਰੀ ਨੂੰ ਜਖ਼ਮੀ ਹਾਲਤ ਵਿੱਚ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋ ਉਸ ਦੀ ਹਾਲਤ ਨਾਜ਼ਿਕ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਅਣਪਛਾਤੇ ਨੌਜਵਾਨਾਂ ਨੇ ਕਰਿਆਨਾ ਕਾਰੋਬਾਰੀ ਨੂੰ ਗੋਲੀ ਕਿਉ ਮਾਰੀ ਇਸ ਬਾਰੇ ਹਾਲੇ ਕੁਝ ਵੀ ਸ਼ਪਸ਼ਟ ਨਹੀ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।