by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਭਰਤਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਫੋਜ ਦਾ ਲੜਾਕੂ ਜਹਾਜ਼ ਕਰੈਸ਼ ਹੋ ਗਿਆ । ਦੱਸਿਆ ਜਾ ਰਿਹਾ ਭਰਤਪੁਰ ਦੇ ਖੇਤੇ ਨਗਲਾ ਵੀਜ਼ਾ 'ਚ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ । ਇਸ ਦੌਰਾਨ ਜਹਾਜ਼ ਦੇ ਟੁਕੜੇ- ਟੁਕੜੇ ਹੋ ਗਏ ਤੇ ਧਮਾਕੇ ਕਾਰਨ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ । ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮੌਕੇ 'ਤੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ । ਹਾਦਸੇ ਵਾਲੀ ਜਗ੍ਹਾ ਤੇ ਪਿੰਡ ਦੇ ਲੋਕਾਂ ਦੀ ਭੀੜ ਇਕੱਠੀ ਹੋ ਗਈ । ਹਾਦਸੇ ਦੀ ਸੂਚਨਾ ਮੌਕੇ ਹੀ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਪਹੁੰਚ ਗਏ ਹਨ ।