by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਮੋਹਾਲੀ ਦੇ ਖੇਡ ਕੰਪਲੈਕਸ 'ਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਦੇਣ ਵਾਲੇ ਭੋਜਨ ਦਾ ਗੰਭੀਰ ਨੋਟਿਸ ਲਿਆ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਨਾਲ ਕੋਈ ਵੀ ਸਮਝੌਤਾ ਨਹੀ ਕਰੇਗੀ। ਖੇਡ ਮੰਤਰੀ ਨੇ ਠੇਕੇਦਾਰ ਨੂੰ ਫੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਫਟਕਾਰ ਵੀ ਲਗਾਈ। ਉਨ੍ਹਾਂ ਨੇ ਕਿਹਾ ਕਿ ਡਾਈਟ ਦੇ ਮਾਪਦੰਡਾਂ 'ਤੇ ਖੜ੍ਹਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ ।