by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਹਸਪਤਾਲ 'ਚ ਇਲਾਜ਼ ਦੌਰਾਨ 2 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਿਕ ਮੈਬਰਾਂ ਨੇ ਹਸਪਤਾਲ 'ਚ ਕਾਫੀ ਹੰਗਾਮਾ ਕੀਤਾ । ਪਰਿਵਾਰਿਕ ਮੈਬਰਾਂ ਨੇ ਦੋਸ਼ ਲਗਾਏ ਕਿ ਹਸਪਤਾਲ ਦੇ ਸਟਾਫ਼ ਨੇ ਉਸ ਨੂੰ ਗਲਤ ਟੀਕਾ ਲਗਾਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਪਰ ਡਾਕਟਰ ਇਸ ਦੋਸ਼ ਨੂੰ ਮੰਨਣ ਨੂੰ ਇਨਕਾਰ ਕਰ ਰਹੇ ਹਨ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਲੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ । ਪਰਿਵਾਰਿਕ ਮੈਬਰ ਨੇ ਕਿਹਾ ਕਿ ਉਸ ਦੇ 2 ਸਾਲਾ ਭਤੀਜੇ ਪਵਨਜੋਤ ਨੂੰ ਛਾਤੀ ਵਿੱਚ ਇਨਫੈਕਸ਼ਨ ਹੋਣ ਕਾਰਨ ਹਸਪਤਾਲ ਇਲਾਜ਼ ਲਈ ਭਰਤੀ ਕਰਵਾਇਆ ਗਿਆ ਸੀ, ਬੱਚਾ 2 ਦਿਨ ਤੋਂ ਠੀਕ ਸੀ। ਅਚਾਨਕ ਸ਼ਾਮ ਦੇ ਸਮੇ ਇੱਕ ਨਰਸ ਨੇ ਪਵਨਜੋਤ ਨੂੰ ਟੀਕਾ ਲਗਾਇਆ ਤਾਂ ਉਸ ਨੇ ਅੱਖਾਂ ਬੰਦ ਕਰ ਲਈਆਂ। ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।