by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਮੁੰਬਈ - ਅਹਿਮਦਾਬਾਦ ਹਾਈਵੇਅ ਦੇ ਕੋਲ ਵਾਪਰਿਆ ਹੈ। ਦੱਸਿਆ ਜਾ ਰਿਹਾ ਹਾਈਵੇਅ 'ਤੇ ਕਾਰ ਤੇ ਬੱਸ ਵਿਚਾਲੇ ਹੋਈ ਟੱਕਰ ਕਾਰਨ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ। ਅਚਾਨਕ ਕਾਰ ਬੇਕਾਬੂ ਹੋ ਕੇ ਬੱਸ ਨਾਲ ਟੱਕਰਾਂ ਗਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ । ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕਾਰ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਇੱਕ ਨਾਬਾਲਗ ਸਮੇਤ 3 ਲੋਕਾਂ ਦੀ ਮੌਤ ਹੋ ਗਈ , ਜਦਕਿ 3 ਲੋਕ ਗੰਭੀਰ ਜਖ਼ਮੀ ਹੋ ਗਏ ।