ਭਿਆਨਕ ਸੜਕ ਹਾਦਸੇ ਦੌਰਾਨ 2 ਪਰਿਵਾਰਾਂ ਦਾ ਉਜੜੀਆਂ ਘਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਦਿਕ ਕੋਲ ਅਕਾਲ ਐਕਡਮੀ ਜੰਡ ਸਾਹਿਬ ਵਿਖੇ ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਲਰਕ ਦੀ ਸੇਵਾ ਨਿਭਾ ਰਹੇ ਨੌਜਵਾਨ ਭਪਿੰਦਰ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੋਹਾਲੀ ਕੋਲ 2 ਮੋਟਰਸਾਈਕਲਾਂ ਦੀ ਆਪਸ 'ਚ ਭਿਆਨਕ ਟੱਕਰ ਹੋ ਹੋਈ, ਜਿਸ 'ਚ ਭੁਪਿੰਦਰ ਸਿੰਘ ਦੀ ਜਖ਼ਮੀ ਹੋ ਗਿਆ। ਭੁਪਿੰਦਰ ਸਿੰਘ ਨੂੰ ਜਖ਼ਮੀ ਹਾਲਤ 'ਚ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉੱਥੇ ਹੀ ਦੂਜੇ ਪਾਸੇ ਪਿੰਡ ਦੋਦਾ ਦੇ ਮੋੜ ਕੋਲ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।