by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰਾ ਨੀਰੂ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਨੀਰੂ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਨੀਰੂ ਬਾਜਵਾ ਨੇ CM ਦੀ ਤਾਰੀਫ ਕਰਦੇ ਕਿਹਾ ਕਿ ਮੇਰੀ ਪੰਜਾਬ ਦੇ CM ਮਾਨ ਬਹੁਤ ਹੀ ਸ਼ਾਨਦਾਰ ਮੀਟਿੰਗ ਹੋਈ। ਅਸੀਂ ਚਰਚਾ ਕੀਤੀ ਕਿ ਨਸ਼ਿਆਂ ਸਮੇਤ ਕਈ ਮੁੱਦਿਆਂ 'ਤੇ ਜਾਗਰੂਕਤਾ ਫੈਲਾਵਾਂਗੇ । ਜ਼ਿਕਰਯੋਗ ਹੈ ਕਿ ਨੀਰੂ ਬਾਜਵਾ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਕਲੀ ਜੋਟਾ' ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਹੁਣ ਤੱਕ 'ਕਲੀ ਜੋਟਾ' ਫਿਲਮ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।