ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਨਸਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਦੋਸ਼ੀ ਨੂੰ ਜ਼ਮਾਨਤ ਦੇਣਾ ਹਾਨੀਕਾਰਕ ਹੋ ਸਕਦਾ ਹੈ। ਦੱਸਿਆ ਜਾ ਰਿਹਾ ਕਿ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਸਿੱਧੂ ਕਤਲ ਮਾਮਲੇ ਦੇ ਦੋਸ਼ੀ ਮਨਮੋਹਨ ਸਿੰਘ ਨੇ ਮਾਨਸਾ ਦੀ ਅਦਾਲਤ 'ਚ ਆਪਣੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਜਿਸ ਨੂੰ ਅੱਜ ਅਦਾਲਤ ਨੇ ਰੱਦ ਕਰ ਦਿੱਤਾ ਹੈ ।
ਮਨਮੋਹਮ ਸਿੰਘ 'ਤੇ ਦੋਸ਼ ਹਨ ਕਿ ਪਿਛਲੇ ਸਾਲ ਪੰਜਾਬ ਚੋਣਾਂ ਦੌਰਾਨ ਉਸ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ ।ਉਸ ਨੇ ਸਿੱਧੂ ਦੇ ਕਤਲ ਕਰਨ ਵਾਲੇ ਸ਼ੂਟਰਾ ਨੂੰ ਰਹਿਣ ਲਈ ਜਗ੍ਹਾ ਮੁਹਈਆ ਕਰਵਾਈ ਸੀ । ਜ਼ਿਕਰਯੋਗ ਹੈ ਕਿ 29 ਮਈ 2022 'ਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰਦੇ ਹੋਏ ਕੋਈ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਗਿਆ। ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਵਲੋਂ ਲਗਾਤਾਰ ਹੀ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ।