by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪਾਕਿਸਤਾਨ ਦੇ ਉੱਤਰੀ -ਪੱਛਮੀ ਖ਼ੈਬਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਟਰੱਕ ਤੇ ਬੱਸ ਦੀ ਭਿਆਨਕ ਟੱਕਰ ਹੋਣ ਕਾਰਨ 18 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੌਰਾਨ ਕਈ ਲੋਕ ਜਖ਼ਮੀ ਹੋ ਗਏ। ਪੁਲਿਸ ਅਨੁਸਾਰ ਇਹ ਹਾਦਸਾ ਦੇਰ ਰਾਤ ਕੋਹਾਟ ਜ਼ਿਲ੍ਹੇ 'ਚ ਇੰਡਸ ਹਾਈਵੇਅ ਕੋਲ ਵਾਪਰਿਆ, ਜਦੋ ਇੱਕ ਯਾਤਰੀ ਬੱਸ ਉਲਟ ਦਿਸ਼ਾ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਅੱਗ ਦੀਆਂ ਲਪਟਾਂ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਫਿਲਹਾਲ ਬਚਾਅ ਟੀਮ ਵਲੋਂ ਲਾਸ਼ਾਂ ਤੇ ਜਖ਼ਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਯਾਤਰੀ ਬੱਸ ਉਤਰ -ਪੱਛਮੀ ਮਾਰਵਤ ਵਲੋਂ ਸੂਬਾਈ ਰਾਜਧਾਨੀ ਪੇਸ਼ਾਵਰ ਜਾ ਰਹੀ ਸੀ ।ਜਖਮੀਆਂ ਨੂੰ ਮੌਕੇ 'ਤੇ ਹੀ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ।