by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ BSF ਦੇ ਜਵਾਨਾਂ ਨੇ ਪਾਕਿਤਸਾਨੀ ਡਰੋਨ ਨੂੰ ਡੋਗ ਕੇ ਹੈਰੋਇਨ ਦੀ ਖੇਪ ਬਰਾਮਦ ਕੀਤੀ। BSF ਜਵਾਨਾਂ ਨੇ ਬਰਾਮਦ ਕੀਤੀ ਹੈਰੋਇਨ 3 ਕਿਲੋ ਦੱਸੀ ਹੈ। ਫਿਲਹਾਲ ਡਰੋਨ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਇਸ ਦੇ ਰੂਟ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਘਟਨਾ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦੀ ਖੇਤਰ ਤੋਂ 3 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਕਿ ਪਾਕਿਸਤਾਨੀ ਸਮੱਗਲਰਾਂ ਨੇ ਇਹ ਖੇਪ ਭਾਰਤ 'ਚ ਭੇਜੀ ਸੀ। BSF ਜਵਾਨਾਂ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।