by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਸ਼ਮੀਰੀ ਪੰਡਿਤਾਂ ਨੂੰ ਲੈ ਕੇ PM ਮੋਦੀ ਨੂੰ ਪੱਤਰ ਲਿਖਿਆ ਹੈ। ਰਾਹੁਲ ਗਾਂਧੀ ਨੇ PM ਮੋਦੀ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰੀ ਪੰਡਿਤ ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕਦਮ ਚੁੱਕਣ ਤੇ ਸੁਰੱਖਿਆ ਦੀ ਗਾਰੰਟੀ ਤੋਂ ਬਿਨਾਂ ਉਨ੍ਹਾਂ ਨੂੰ ਕਸ਼ਮੀਰ ਘਾਟੀ 'ਚ ਕੰਮ ਲਈ ਮਜਬੂਰ ਨਾ ਕੀਤਾ ਜਾਵੇ । ਰਾਹੁਲ ਗਾਂਧੀ ਨੇ ਕਿਹਾ ਕਿ ਕਸ਼ਮੀਰੀ ਪੰਡਿਤ ਕਰਮਚਾਰੀਆਂ ਲਈ ਕਸ਼ਮੀਰ ਪ੍ਰਸ਼ਾਸਨ ਦਾ ਰਵਈਆ ਠੀਕ ਨਹੀ ਹੈ ।ਅੱਤਵਾਦੀਆਂ ਵਲੋਂ ਹਾਲ ਹੀ ਵਿੱਚ ਕਸ਼ਮੀਰੀ ਪਡਿੰਤਾ ਤੇ ਹੋਰ ਲੋਕਾਂ ਦੇ ਲਗਾਤਾਰ ਕਤਲ ਕੀਤੇ ਜਾ ਰਹੇ ਹਨ। ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ ।ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰੀ ਅਧਿਕਾਰੀ ਸ਼ਮੀਰ ਘਾਟੀ 'ਚ ਕੰਮ ਕਰਨ ਲਈ ਕਰਮਚਾਰੀਆਂ ਨੂੰ ਮਜਬੂਰ ਕਰ ਰਹੇ ਹਨ ।