by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰਫ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਕਿ ਸਾਬਕਾ ਰਾਸ਼ਟਰਪਤੀ ਜਨਰਲ ਦਾ ਦੁਬਈ ਦੇ ਹਸਪਤਾਲ 'ਚ 79 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਇਸ ਬਾਰੇ ਪੁਸ਼ਟੀ ਕੀਤੀ ਹੈ। ਸਾਬਕਾ ਰਾਸ਼ਟਰਪਤੀ ਦਾ ਲੰਬੀ ਬਿਮਾਰੀ ਕਾਰਨ ਦੁਬਈ ਦੇ ਹਸਪਤਾਲ 'ਚ ਇਲਾਜ਼ ਚੱਲ ਰਿਹਾ ਸੀ। ਮੁਸ਼ਰਫ ਦਾ ਜਨਮ 11 ਅਗਸਤ 1943 'ਚ ਬ੍ਰਿਟਿਸ਼ ਰਾਜ ਦੌਰਾਨ ਦਿੱਲੀ 'ਚ ਹੋਇਆ ਸੀ । ਉਹ 2002 'ਚ ਚੋਣ ਰਾਹੀਂ ਰਾਸ਼ਟਰਪਤੀ ਚੁਣੇ ਗਏ ਸਨ ਤੇ 2008 ਤੱਕ ਇਸ ਅਹੁਦੇ 'ਤੇ ਰਹੇ ।