by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਘਰ ਦਾ ਗੁਜ਼ਾਰਾ ਚਲਾਉਣ ਲਈ ਪੰਜਾਬ ਦੇ ਰੋਪੜ ਤੋਂ ਇਕ ਸਖਸ਼ ਕੈਨੇਡਾ ਗਿਆ ਸੀ। ਜਿਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਪਿੰਡ ਹੁਸੈਨਪੁਰ ਦੇ ਰੂਪ 'ਚ ਹੋਈ ਹੈ। ਉਕਤ ਸਖਸ਼ ਦੇ 2ਬੱਚੇ ਹਨ। ਦੱਸਿਆ ਜਾ ਰਿਹਾ ਗੁਰਪ੍ਰੀਤ ਸਿੰਘ 2 ਮਹੀਨੇ ਪਹਿਲਾਂ ਹੀ ਰੋਜ਼ੀ- ਰੋਟੀ ਲਈ ਕੈਨੇਡਾ ਗਿਆ ਸੀ। ਇਸ ਸੂਚਨਾ ਨਾਲ ਪਰਿਵਾਰ 'ਚ ਮਾਤਮ ਛਾ ਗਿਆ ਹੈ । ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ।