by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਗੋਲੀਕਾਂਡ 'ਚ ਇਨਸਾਫ ਦੀ ਮੰਗ ਨੂੰ ਲੈ ਕੇ ਕਾਫੀ ਸਮੇ ਤੋਂ ਚੱਲ ਰਹੇ ਬਹਿਬਲ ਇਨਸਾਫ ਮੋਰਚੇ ਵਲੋਂ ਸਰਕਾਰ ਨੂੰ ਦਿੱਤੇ ਅਲਟੀਮੇਟਮ ਤਹਿਤ ਨੈਸ਼ਨਲ ਹਾਈਵੇ 'ਤੇ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਨੈਸ਼ਨਲ ਹਾਈਵੇ ਬਠਿੰਡਾ ਤੋਂ ਅੰਮ੍ਰਿਤਸਰ ਨੂੰ ਜਾਂਦਾ ਹੈ । ਦੱਸ ਦਈਏ ਕਿ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਧਰਨੇ 'ਚ 2 ਸਿੱਖ ਪੁਲਿਸ ਦੀ ਗੋਲੀਬਾਰੀ ਵਿੱਚ ਸ਼ਹੀਦ ਹੋ ਗਏ ਸਨ । ਇਸ ਲਈ ਇਨਸਾਫ ਦੀ ਮੰਗ ਕਰਦੇ ਹੋਏ ਕਾਫੀ ਲੰਬੇ ਸਮੇ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।