ਮਾਮੇ ਘਰ ਜਾਂਦਾ ਨੌਜਵਾਨ ਹੋਇਆ ਹਾਦਸੇ ਦਾ ਸ਼ਿਕਾਰ, ਤੋੜਿਆ ਦਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਦੇ ਏਅਰਪੋਰਟ ਰੋਡ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗਲਤ ਦਿਸ਼ਾ ਤੋਂ ਆ ਰਹੀ XUV ਕਾਰ ਨੇ ਸਵਿਫਟ ਡਿਜ਼ਾਇਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਦੋਵਾਂ ਵਾਹਨਾਂ ਦਾ ਭਾਰੀ ਨੁਕਸਾਨ ਹੋ ਗਿਆ। ਹਾਦਸੇ 'ਚ ਡਿਜ਼ਾਇਰ ਚਾਲਕ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਜਖ਼ਮੀ ਹਾਲਤ 'ਚ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਬਾਲਾ ਨਿਵਾਸੀ ਮੋਹਨ ਸਿੰਘ ਦੇ ਰੂਪ 'ਚ ਹੋਈ ਹੈ ,ਜੋ ਕਿ ਕੰਡਾਲਾ 'ਚ ਰਹਿਣ ਵਾਲੇ ਆਪਣੇ ਮਾਮੇ ਨੂੰ ਮਿਲਣ ਜਾ ਰਿਹਾ ਸੀ। ਪੁਲਿਸ ਨੇ ਸੂਚਨਾ ਤੋਂ ਬਾਅਦ ਦੋਵੇ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।