by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਜੀਲੈਂਸ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਸਾਧੂ ਸਿੰਘ 'ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਦੋਸ਼ ਹਨ। ਵਿਜੀਲੈਂਸ ਦੇ ਬੁਲਾਰੇ ਨੇ ਕਿਹਾ ਇਸ ਸਬੰਧੀ ਚੱਲ ਰਹੀ ਵਿਜੀਲੈਂਸ ਜਾਂਚ ਤੋਂ ਬਾਅਦ ਸਾਧੂ ਧਰਮਸੋਤ ਨੂੰ ਕਈ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਨੇ ਕਿਹਾ ਕਿ ਜਾਂਚ ਕਰਨ ਦੌਰਾਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਧਰਮਸੋਤ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2,37,12,596.48 ਰੁਪਏ ਸੀ ਹਾਲਾਂਕਿ ਖਰਚਾ 8,76,30,888.87 ਰੁਪਏ ਸੀ , ਜੋ ਕਿ 6,39,18,292.39 ਰੁਪਏ ਜ਼ਿਆਦਾ ਸੀ। ਜਿਸ ਦੇ ਅਨੁਸਾਰ ਉਨ੍ਹਾਂ ਦੀ ਆਮਦਨ ਨਾਲੋਂ 269 ਪ੍ਰਤੀਸ਼ਤ ਵੱਧ ਹੈ। ਵਿਜੀਲੈਂਸ ਅਨੁਸਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਜਾਂਚ ਕੀਤੀ ਜਾ ਰਹੀ ਹੈ ।