by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤੁਰਕੀ ਤੇ ਸੀਰੀਆ ਵਿੱਚ ਆਏ 7.8 ਤੀਬਰਤਾ ਦੇ ਭੁਚਾਲ ਕਾਰਨ 5000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਹੈ। ਤੁਰਕੀ 'ਚ ਆਏ ਭੁਚਾਲ ਤੋਂ ਬਾਅਦ ਫੁੱਟਬਾਲਰ ਕ੍ਰਿਸ਼ਚੀਅਨ ਅਤਸੂ ਲਾਪਤਾ ਹੋ ਗਏ ਹਨ।
ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਕਿ ਉਹ ਮਲਬੇ ਹੇਠਾਂ ਦੱਬੇ ਹੋਏ ਹਨ। ਹੁਣ ਤੱਕ 2 ਖਿਡਾਰੀਆਂ ਨੂੰ ਮਲਬੇ 'ਚੋ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ।ਖਦਸ਼ਾ ਹੈ ਕਿ ਮ੍ਰਿਤਕਾ ਦੀ ਗਿਣਤੀ 'ਚ ਵਾਧਾ ਹੋ ਸਕਦਾ ਹੈ। ਬਚਾਅ ਕਰਮਚਾਰੀਆਂ ਵਲੋਂ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ।ਤੁਰਕੀ ਦੇ ਰਾਸ਼ਟਰਪਤੀ ਰੇਸੇਪ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ ।