by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਟ੍ਰੇਲੀਆ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਗੁਰਾਇਆ ਦੇ ਰਹਿਣ ਵਾਲੇ ਨੌਜਵਾਨ ਦਿਨੇਸ਼ ਕੁਮਾਰ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਦਿਨੇਸ਼ ਕੁਮਾਰ ਦੀ ਲੰਬੀ ਬਿਮਾਰੀ ਕਾਰਨ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਵਲੋਂ ਦਿਨੇਸ਼ ਦੀ ਮ੍ਰਿਤਕ ਦੇਹ ਭਾਰਤ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਗੁਰਾਇਆ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ 2 ਭੈਣਾਂ ਦਾ ਇਕਲੌਤਾ ਭਰਾ ਸੀ। ਦਿਨੇਸ਼ ਆਪਣੇ ਪਿੱਛੇ ਆਪਣੀ ਪਤਨੀ ਤੇ ਮੁੰਡੇ ਨੂੰ ਛੱਡ ਗਿਆ ।