by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ 'ਚ ਪੜਾਈ ਲਈ ਗਏ ਪੰਜਾਬ ਦੇ ਪਿੰਡ ਬਖ਼ਸ਼ੀਵਾਲਾ ਦੇ 19 ਸਾਲਾਂ ਨੌਜਵਾਨ ਗੁਰਜੋਤ ਸਿੰਘ ਦੀ ਮੌਤ ਹੋ ਗਈ । ਦੱਸਿਆ ਜਾ ਰਿਹਾ ਨੌਜਵਾਨ ਗੁਰਜੋਤ ਸਿੰਘ 1 ਮਹੀਨਾ ਪਹਿਲਾਂ ਹੀ ਕੈਨੇਡਾ ਚੰਗੇ ਭਵਿੱਖ ਲਈ ਗਿਆ ਸੀ ਪਰ ਅੱਜ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਮੰਦਭਾਗੀ ਖ਼ਬਰ ਨਾਲ ਪਰਿਵਾਰ ਤੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਬਖਸੀਵਾਲਾ ਦੇ ਕਿਸਾਨ ਪਰਿਵਾਰ ਨੇ ਆਪਣੇ ਇਕਲੌਤਾ ਪੁੱਤ ਗੁਰਜੋਤ ਸਿੰਘ ਨੂੰ ਕੈਨੇਡਾ ਭੇਜਿਆ ਪਰ ਬੀਤੀ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਨੇ ਭਾਰਤ ਸਰਕਾਰ ਨੂੰ ਮ੍ਰਿਤਕ ਗੁਰਜੋਤ ਸਿੰਘ ਦੀ ਲਾਸ਼ ਨੂੰ ਜਲਦੀ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।