by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੂਰਪੁਰਬੇਦੀ ਦੇ ਪਿੰਡ ਸਪਾਲਵਾਂ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇੱਕ ਹਾਈਡਰਾ ਮਸ਼ੀਨ ਦੀ ਫੇਟ ਲੱਗਣ ਨਾਲ ਇੱਕ ਮਹਿਲਾ ਦੀ ਦਰਦਨਾਕ ਮੌਤ ਹੋ ਗਈ, ਜਦਕਿ ਹਾਈਡਰਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹਾਈਡਰਾ ਦੀ ਤੇਜ਼ ਰਫ਼ਤਾਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਈਡਰਾ 'ਚ ਫਸੀ ਮਹਿਲਾ ਕਾਫੀ ਦੂਰ ਤੱਕ ਘੜੀਸੀ ਗਈ। ਪੁਲਿਸ ਨੇ ਮਾਮਲੇ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦਾ ਪਤੀ ਸੰਦੀਪ ਕੁਮਾਰ ਪੰਜਾਬ ਰੋਡਵੇਜ਼ 'ਚ ਡਰਾਈਵਰ ਦੀ ਨੌਕਰੀ ਕਰਦਾ ਹੈ । ਉਸ ਨੇ ਦੱਸਿਆ ਕਿ ਉਹ ਆਪਣੇ ਪਿੰਡ ਸਪਾਲਵਾਂ ਤੋਂ ਪਿੰਡ ਪ੍ਲਾਟਾ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ 'ਚ ਪੈਦਲ ਜਾ ਰਹੇ ਸਨ। ਜਦੋ ਉਹ ਇੱਕ ਕਰਿਆਨੇ ਦੀ ਦੁਕਾਨ ਕੋਲ ਪਹੁੰਚਿਆ ਤਾਂ ਪਿੱਛੋਂ ਆਏ ਇੱਕ ਤੇਜ਼ ਰਫ਼ਤਾਰ ਹਾਈਡਰਾ ਨੇ ਉਸ ਦੀ ਪਤਨੀ ਨੂੰ ਟੱਕਰ ਮਾਰੀ ਤੇ ਕਾਫੀ ਦੂਰ ਤੱਕ ਘੜੀਸ ਕੇ ਲੈ ਗਿਆ ।