by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੰਬਈ ਦੇ ਮਲਾਡ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 20 ਸਾਲਾ ਕਬੱਡੀ ਖਿਡਾਰੀ ਦੀ ਕੱਬਡੀ ਟੂਰਨਾਮੈਂਟ ਖੇਡਦੇ ਹੋਏ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੀਰਤਿਕਰਾਜ ਦੇ ਰੂਪ 'ਚ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਮੌਤ ਹੋਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਮ੍ਰਿਤਕ ਕੀਰਤਿਕਰਾਜ ਮੁੰਬਈ ਦੇ ਗੋਰੇਗਾਂਵ ਇਲਾਕੇ ਦੇ ਸੰਤੋਸ਼ ਨਗਰ ਦਾ ਰਹਿਣ ਵਾਲਾ ਸੀ ।ਉਹ ਗੋਰੇਗਾਂਵ ਦੇ ਵਿਵੇਕ ਕਾਲਜ 'ਚ B . COM ਦੀ ਪੜਾਈ ਕਰ ਰਿਹਾ ਸੀ ।ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।