by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਬੀਤੀ ਦਿਨੀਂ ਨਾਬਾਲਗ ਕੁੜੀ ਅਦਾਲਤ 'ਚ ਆਪਣੇ ਬਿਆਨ ਦਰਜ਼ ਕਰਵਾਉਣ ਆਈ ਸੀ। ਇਸ ਦੌਰਾਨ ਹੀ ਕੁੜੀ ਦੇ ਪਰਿਵਾਰਿਕ ਮੈਬਰ ਤੇ ਸਾਥੀਆਂ ਵਲੋਂ ਜ਼ਬਰਦਸਤੀ ਅਦਾਲਤ 'ਚੋ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ, ਇਸ ਮਾਮਲੇ 'ਚ ਪੁਲਿਸ ਨੇ ਮਾਮਲਾ ਦਰਜ਼ ਕਰਕੇ 10 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਜਾਂਚ ਦੌਰਾਨ ਪਤਾ ਲੱਗਾ ਕਿ ਇਹ ਮਾਮਲਾ ਪ੍ਰੇਮ ਵਿਆਹ ਨਾਲ ਜੁੜਿਆ ਹੋਇਆ ਹੈ ਤੇ ਉਕਤ ਵਿਆਹ ਰੁਕਵਾਉਣ ਲਈ ਪਰਿਵਾਰਿਕ ਮੈਬਰਾਂ ਨੇ ਕੁੜੀ ਨੂੰ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ। ਸ਼ਿਕਾਇਤਕਰਤਾ ਨੇ ਕਿਹਾ ਕਿ ਦੋਸ਼ੀਆਂ ਨੇ ਅਦਾਲਤ ਦੇ ਦਰਵਾਜੇ 'ਤੇ ਲੱਤ ਮਾਰੀ ਤੇ ਸਰਕਾਰੀ ਕਰਮਚਾਰੀਆਂ ਨੂੰ ਆਪਣੀ ਡਿਊਟੀ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।