by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਣ ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨਾ ਮਹਿੰਗਾ ਹੋ ਸਕਦਾ ਹੈ। ਦੱਸਿਆ ਜਾ ਰਿਹਾ ਕਿ ਬੱਸਾਂ ਦਾ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾਉਣ ਦੀ PRTC ਤਿਆਰੀ ਕਰ ਰਹੀ ਹੈ। ਦੱਸ ਦਈਏ ਕਿ ਪੰਜਾਬ 'ਚ ਡੀਜ਼ਲ ਦੇ ਰੇਟ ਰੋਜ਼ਾਨਾ ਹੀ ਵੱਧ ਰਹੇ ਹਨ। ਜਿਸ ਨੂੰ ਦੇਖਦੇ ਹੁਣ ਅਧਿਕਾਰੀਆਂ ਨੇ ਇਹ ਫੈਸਲਾ ਲਿਆ ਹੈ। ਹੁਣ ਡੀਜ਼ਲ ਦਾ ਰੇਟ 88.34 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ । PRTC ਅਧਿਕਾਰੀਆਂ ਨੇ ਕਿਹਾ ਕਿ ਜੁਲਾਈ 2020 'ਚ ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਦੇ ਕਿਰਾਏ 'ਚ 6 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਸੀ ਤੇ ਉਸ ਸਮੇ ਡੀਜ਼ਲ 70 ਰੁਪਏ ਪ੍ਰਤੀ ਲੀਟਰ ਸੀ।