by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੂੰ 6 ਸਾਲ ਲਈ ਪਾਰਟੀ 'ਚੋ ਕੱਢਿਆ ਗਿਆ ਹੈ। ਦੱਸਿਆ ਜਾ ਰਿਹਾ ਕਰਨੈਲ ਸਿੰਘ ਨੂੰ ਕਈ ਵਾਰ ਪਹਿਲਾਂ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦਾ ਦੋਸ਼ੀ ਪਾਇਆ ਗਿਆ ਹੈ ਪਰ ਪਾਰਟੀ ਵਲੋਂ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਜਦੋ ਕਰਨੈਲ ਸਿੰਘ ਅਨੁਸ਼ਾਸ਼ਨਹੀਣਤਾ ਦੀਆਂ ਹੱਦਾਂ ਪਾਰ ਕਰ ਰਹੇ ਹਨ ਤਾਂ ਮਜਬੂਰ ਹੋ ਕੇ ਪਾਰਟੀ ਵਲੋਂ ਆਗੂ ਕਰਨੈਲ ਸਿੰਘ ਨੂੰ 6 ਸਾਲ ਲਈ ਬਾਹਰ ਕੱਢਿਆ ਗਿਆ ਹੈ। ਮਲੂਕਾ ਨੇ ਕਿਹਾ ਕਿ ਇਸ ਤਰਾਂ ਦੀ ਅਨੁਸ਼ਾਸ਼ਨਹੀਣਤਾ ਨੂੰ ਕਦੇ ਵੀ ਬਰਦਾਸ਼ ਨਹੀ ਕੀਤਾ ਜਾਵੇਗਾ।