by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖਰੜ ਰੋਡ ਤੇ ਮੁੰਡੀ ਖਰੜ ਦੇ ਕੋਲ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਰ ਤੇ ਐਕਟਿਵਾ ਵਿਚਾਲੇ ਟੱਕਰ ਹੋਣ ਕਾਰਨ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਜਿੰਦਰਪਾਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ' 'ਚ ਕਿਹਾ ਕਿ ਉਹ ਆਪਣੇ ਦੋਸਤ ਦੇ ਵਿਆਹ ਤੋਂ ਵਿਹਲਾ ਹੋ ਕੇ ਆਪਣੇ ਘਰ ਨੂੰ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਮੁੰਡੀ ਖਰੜ ਕੋਲ ਉਸ ਦਾ ਜਾਣਕਾਰ ਰਾਜਵੀਰ ਸਿੰਘ ਤੇ ਮਨਪ੍ਰੀਤ ਡਿੰਗਹ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੇ ਸਨ। ਉਨ੍ਹਾਂ ਨੂੰ ਅਚਾਨਕ ਇੱਕ ਕਾਰ ਚਾਲਕ ਨੇ ਆਪਣੀ ਤੇਜ਼ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਦੋਵਾਂ ਐਕਟਿਵਾ ਸਵਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।