ਵੱਡੀ ਖ਼ਬਰ : ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਅਧਿਕਾਰੀ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ ( ਰਿੰਪੀ ਸ਼ਰਮਾ) : 2022 ਦੀਆਂ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਇੱਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੇ ਆਗੂ ਕਿਸੇ ਵੀ ਪੁਲਿਸ ਵਾਲੇ ਨੂੰ ਦਬਕਾ ਮਾਰ ਕੇ ਉਸ ਦੀ ਪੈਂਟ ਗਿੱਲੀ ਕਰ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਸੰਦੀਪ ਸਿੰਘ ਨੇ ਸਿੱਧੂ ਨੂੰ ਜਵਾਬ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਿੱਧੂ ਤੁਸੀਂ ਖੁਦ ਮੈਨੂੰ ਦਬਕਾ ਮਾਰ ਲਓ, ਜੇਕਰ ਮੇਰੇ ਮੱਥੇ 'ਤੇ ਪਸੀਨੇ ਦੀ ਇੱਕ ਬੂੰਦ ਵੀ ਆ ਗਈ ਤਾਂ ਉਹ ਸਿੱਧੂ ਦੀ ਜੁੱਤੀ 'ਚ ਪਾਣੀ ਪੀਣ ਲਈ ਤਿਆਰ ਹਨ ।

ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋਏ ਸੀ। ਅੱਜ ਪੁਲਿਸ ਅਧਿਕਾਰੀ ਸੰਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ । ਫਿਲਹਾਲ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਪੁਲਿਸ ਅਧਿਕਾਰੀ ਨੇ ਕਿਹਾ ਸੰਦੀਪ ਸਿੰਘ ਦੇ ਕਿਸੇ ਵੀ ਪਰਿਵਾਰਿਕ ਮੈਬਰ ਵਲੋਂ ਕੋਈ ਰਿਪੋਰਟ ਨਹੀ ਲਿਖਵਾਈ ਗਈ ,ਜਦੋ ਉਹ ਰਿਪੋਰਟ ਲਿਖਵਾਉਣਗੇ…ਉਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।