by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ PAP ਤੋਂ ਜਾਣ ਵਾਲਿਆਂ ਨੂੰ ਅੱਜ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਪੰਜਾਬ ਸਰਕਾਰ ਵਲੋਂ ਪੁਰਾਣੇ ਫਾਇਰਮੈਨਾਂ ਨੂੰ ਨਜ਼ਰਅੰਦਾਜ਼ ਕਰਕੇ ਸਫਾਈ ਸੇਵਕਾਂ ਦੀ ਸਿੱਧੀ ਭਰਤੀ ਤੇ ਹੋਰ ਮੰਗਾ ਨੂੰ ਲੈ ਕੇ ਪੰਜਾਬ ਸਫਾਈ ਮਜ਼ਦੂਰ ਫੈਂਡਰੇਸ਼ਨ ਤੇ ਫਾਇਰ ਬ੍ਰਿਗੇਡ ਯੂਨੀਅਨ ਵਲੋਂ PAP ਚੋਂਕ ਵਿਖੇ ਅੱਜ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਫੈਂਡਰੇਸ਼ਨ ਦੇ ਪ੍ਰਧਾਨ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਦੀ ਧੱਕੇਸ਼ਾਹੀ ਨੂੰ ਬਰਦਾਸ਼ ਨਹੀਂ ਕਰਾਂਗੇ। ਇਸ ਲਈ ਸਾਡੇ ਵਲੋਂ PAP ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ।ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਹੀ ਦਿੱਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ।