by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਮੈਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਆਪਣੀ ਸਪੁੱਤਰੀ ਵਿਧਾਇਕਾ ਸ਼ਿੰਧੀ ਨਾਲ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕਈ ਮੁੱਦਿਆਂ 'ਤੇ ਚਰਚਾ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਕੈਵਿਨ ਤੇ ਸਤਪਾਲ ਸਿੰਘ ਦਾ ਸਨਮਾਨ ਕੀਤਾ। ਮੈਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਸਥਾਨ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ।