by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ - NCR,ਪੱਛਮੀ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਇਸ ਭੁਚਾਲ ਦੀ ਤੀਬਰਤਾ 3.6 ਮਾਪੀ ਗਈ ਹੈ। ਇਸ ਤੋਂ ਇਲਾਵਾ ਨੇਪਾਲ ਵਿੱਚ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੁਚਾਲ ਵਿੱਚ ਕਿਸੇ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀ ਹੋਇਆ ਹੈ। ਨੇਪਾਲ 'ਚ 4.8 ਰਿਕਟਰ ਸਕੇਲ ਦਾ ਭੁਚਾਲ ਮਾਪਿਆ ਗਿਆ। ਇਸ ਦੇ ਨਾਲ ਹੀ ਉਤਰਾਖੰਡ ਦੇ ਪਿਖੋਰਾਗੜ੍ਹ 'ਚ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਤੀਬਰਤਾ 4.4 ਮਾਪੀ ਗਈ ਹੈ। ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਤੁਰਕੀ ਤੇ ਸੀਰੀਆ 'ਚ ਭੁਚਾਲ ਨੇ ਕਾਫੀ ਤਬਾਹੀ ਮਚਾਈ ਹੋਈ ਸੀ ।ਜਿਸ ਕਾਰਨ ਹੁਣ ਤੱਕ 20,000 ਲੋਕਾਂ ਦੀ ਮੌਤ ਹੋ ਚੁੱਕੀ ਹੈ।