by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਸੀਂਗੋ ਵਿਖੇ State Bank oF India ਦੀ ਬ੍ਰਾਂਚ 'ਚ ਦੇਰ ਰਾਤ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਬੈਂਕ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਨਕਦੀ ਤੇ ਜ਼ਰੂਰੀ ਰਿਕਾਰਡ ਦਾ ਬਚਾਅ ਹੋ ਗਿਆ । ਸੂਚਨਾ ਮਿਲਦੇ ਹੀ ਨਗਰ ਕੌਂਸਲ ਤਲਵੰਡੀ ਸਾਬੋ ਦੀਆਂ ਫਾਇਰ ਬ੍ਰਿਗੇਡ ਗੱਡੀਆਂ ਅੱਗ ਬੁਝਾਉਣ ਦੇ ਕੰਮ 'ਚ ਜੁੱਟ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਦੇ ਅਧਿਕਾਰੀ ਵੀ ਪਹੁੰਚ ਗਏ। ਬੈਂਕ 'ਚ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀ ਲੱਗਾ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।