by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਪਹਿਲੇ ਪੇਪਰ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਐਲਾਨ ਉਸ ਸਮੇ ਹੋਇਆ, ਜਦੋ ਬੱਚੇ ਪ੍ਰੀਖਿਆ ਕੇਂਦਰ 'ਚ ਪਹੁੰਚ ਰਹੇ ਸਨ ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਅੰਗਰੇਜ਼ੀ ਦਾ ਪੇਪਰ ਉਨ੍ਹਾਂ ਦਾ ਰੱਦ ਹੋ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ 'ਚ ਲਿਖਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਪੇਪਰ ਨੂੰ ਮੁਲਵਤੀ ਕਰ ਦਿੱਤਾ ਗਿਆ ਹੈ ਤੇ ਅਗਲੀ ਤਾਰੀਖ ਦਾ ਜਲਦ ਹੀ ਐਲਾਨ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਅੰਗਰੇਜ਼ੀ ਦਾ ਪੇਪਰ ਪਹਿਲਾਂ ਹੀ ਲੀਕ ਹੋ ਗਿਆ ਸੀ ।