ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਅਜਨਾਲਾ ਵਿਖੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਤੂਫ਼ਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ। ਦੱਸ ਦਈਏ ਕਿ ਪ੍ਰਦਰਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਤੂਫ਼ਾਨ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਸੀ । ਰਿਹਾਅ ਹੋਣ ਤੋਂ ਬਾਅਦ ਤੂਫ਼ਾਨ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਇਕੱਠੇ ਹੋ ਕੇ ਰਹਿਣ ਦੀ ਲੋੜ ਹੈ।
ਉਨ੍ਹਾਂ ਨੇ ਕਿਹਾ ਸਿੱਖ ਹੋਣ ਦੇ ਨਾਤੇ ਉਨ੍ਹਾਂ ਦਾ ਪੂਰਾ ਸਤਿਕਾਰ ਕੀਤਾ ਗਿਆ। ਤੂਫ਼ਾਨ ਸਿੰਘ ਨੇ ਕਿਹਾ ਉਹ ਹੁਣ ਅੰਮ੍ਰਿਤਪਾਲ ਸਿੰਘ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤੇ ਇੱਕ ਵਿਅਕਤੀ ਵਲੋਂ ਤੂਫ਼ਾਨ ਸਿੰਘ 'ਤੇ ਕੁੱਟਮਾਰ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਬੀਤੀ ਦਿਨੀਂ ਅੰਮ੍ਰਿਤਪਾਲ ਸਿੰਘ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਵੱਡੀ ਗਿਣਤੀ 'ਚ ਅਜਨਾਲਾ ਜਾਣਗੇ ਤੇ ਪੁਲਿਸ ਵਲੋਂ ਤੂਫ਼ਾਨ ਦੀ ਕੀਤੀ ਗ੍ਰਿਫ਼ਤਾਰੀ ਦਾ ਵਿਰੋਧ ਕਰਨਗੇ ।