ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਅਜਨਾਲਾ ਘਟਨਾ ਤੋਂ ਬਾਅਦ ਵਿਵਾਦਾਂ 'ਚ ਘੇਰੇ ਹੋਇਆ ਹਨ। ਵਿਦੇਸ਼ਾ 'ਚੋ ਫਡਿੰਗ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੀ ਗੱਡੀ ਨੂੰ ਲੈ ਕੇ ਵਿਵਾਦ ਖੜਾ ਹੁੰਦਾ ਨਜ਼ਰ ਆ ਰਿਹਾ ਹੈ । ਸੂਤਰਾਂ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਜਿਸ ਗੱਡੀ ਵਿੱਚ ਘੁੰਮਦੇ ਸਨ। ਉਹ ਗੱਡੀ ਹਰਿਆਣਾ ਦੇ ਰਹਿਣ ਵਾਲੇ ਇੱਕ ਵਪਾਰੀ ਹੈ, ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਪਰੀ ਦਾ ਭਾਜਪਾ ਨਾਲ ਰਿਸ਼ਤਾ ਹੈ । ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਗੱਡੀ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਇਸ ਦਾਅਵੇ ਨਾਲ ਹੋਰ ਵੀ ਕਈ ਸਵਾਲ ਖੜੇ ਹੋ ਰਹੇ ਹਨ ਹਾਲਾਂਕਿ ਅੰਮ੍ਰਿਤਪਾਲ ਸਿੰਘ ਨੇ ਇਸ ਸਬੰਧੀ ਕੋਈ ਬਿਆਨ ਨਹੀ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਕਿਸੇ ਵਿਅਕਤੀ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਲਵਪ੍ਰੀਤ ਸਿੰਘ ਤੂਫ਼ਾਨ 'ਤੇ ਗੰਭੀਰ ਦੋਸ਼ ਲਗਾਏ ਗਏ ਸਨ। ਜਿਸ ਤੋਂ ਬਾਅਦ ਪੁਲਿਸ ਵਲੋਂ ਤੂਫ਼ਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਅਗਲੇ ਦਿਨ ਅੰਮ੍ਰਿਤਪਾਲ ਸਿੰਘ ਨੇ ਇਸ ਦਾ ਵਿਰੋਧ ਕਰਦੇ ਆਪਣੇ ਸਮਰਥਕਾਂ ਨਾਲ ਅਜਨਾਲਾ ਵਿਖੇ ਪੁਲਿਸ ਥਾਣੇ ਨੂੰ ਘੇਰ ਲਿਆ । ਜਿਸ ਤੋਂ ਬਾਅਦ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰ ਦਿੱਤਾ ।