by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ 50 ਰੁਪਏ ਦਾ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਹਨ। ਦੱਸਿਆ ਜਾ ਰਿਹਾ ਸਰਕਾਰੀ ਤੇਲ ਕੰਪਨੀਆਂ ਵਲੋਂ ਜਾਰੀ ਕੀਤੇ ਗਏ 14.2 ਕਿਲੋਗ੍ਰਾਮ LPG ਸਿਲੰਡਰ ਦੀਆਂ ਕੀਮਤਾਂ 'ਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ 'ਚ ਘਰੇਲੂ ਗੈਸ ਸਿਲੰਡਰ ਦੀ ਕੀਮਤ ਹੁਣ 1103 ਰੁਪਏ ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਹੁਣ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 8 ਮਹੀਨਿਆਂ ਬਾਅਦ ਵਧਾਈਆਂ ਗਈਆਂ ਹਨ। ਕੋਲਕਾਤਾ 'ਚ LPG ਸਿਲੰਡਰ 1079 ਰੁਪਏ ਤੋਂ ਵੱਧ ਕੇ 1129 ਰੁਪਏ ਹੋ ਗਿਆ ਹੈ ।