by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਪੁਲਿਸ ਨੇ ਪਾਲਘਰ ਸ਼ਹਿਰ ਤੋਂ 1 ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਨੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਧਰਮਿੰਦਰ ਸਮੇਤ ਕਈ ਹਸਤੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਦੱਸਿਆ ਜਾ ਰਿਹਾ ਨਾਗਪੁਰ ਦੇ ਰਹਿਣ ਵਾਲੇ ਵਿਅਕਤੀ ਨੇ ਪੁਲਿਸ ਨੂੰ ਫੋਨ ਕਰਕੇ ਦਾਅਵਾ ਕੀਤਾ ਸੀ ਕਿ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ 25 ਹਥਿਆਰਬੰਦ ਵਿਅਕਤੀ ਮੁੰਬਈ ਦੇ ਦਾਦਰ ਪਹੁੰਚੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਜਾਂਚ ਲਈ ਟੀਮ ਦਾ ਗਠਨ ਕੀਤਾ । ਪੁਲਿਸ ਟੀਮ ਨੇ ਧਮਕੀ ਵਾਲੇ ਫੋਨ ਤੋਂ ਬਾਅਦ ਮੁੰਬਈ ਦੇ ਕਈ ਖੇਤਰਾਂ 'ਚ ਛਾਪੇਮਾਰੀ ਕਰਨੀ ਸ਼ੁਰੂ ਕੀਤੀ ਪਰ ਉਨ੍ਹਾਂ ਨੂੰ ਕੁਝ ਨਹੀ ਮਿਲਿਆ। ਜਾਂਚ ਤੋਂ ਬਾਅਦ ਪੁਲਿਸ ਨੇ ਨਾਗਪੁਰ ਦੇ ਰਹਿਣ ਵਾਲੇ ਅਸ਼ਵਿਨ ਭਾਰਤ ਨੂੰ ਗ੍ਰਿਫ਼ਤਾਰ ਕੀਤਾ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।